TSK

TSK · 2 ਪਤ 2:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ,

ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।

ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।

ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।

‹ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।›

ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ!

‹ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।›

ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।

ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!

ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।

ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।

¶ ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ।