ਜ਼ਬੂਰ 119:139
TSK
ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
TSK
Treasury of Scripture Knowledge references in ਪੰਜਾਬੀ IRV.
ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।
ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।