TSK

TSK · 2 ਪਤ 2:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।

ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।

ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।

ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।

ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।

ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।

ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।