ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ।
TSK
TSK · 2 ਸਮੂ 15:21
Treasury of Scripture Knowledge references in ਪੰਜਾਬੀ IRV.
ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ।
ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ।
ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੇ।