TSK

TSK · 2 ਸਮੂ 21:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।

¶ ਕਨਾਨ ਦੇਸ਼ ਉੱਤੇ ਕਾਲ ਬਹੁਤ ਹੀ ਭਿਅੰਕਰ ਹੋ ਗਿਆ।

ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।

¶ ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜ਼ਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ।

ਅਸੀਂ ਉਹਨਾਂ ਲਈ ਇਹ ਕਰਾਂਗੇ ਕਿ ਅਸੀਂ ਉਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਇਸ ਸਹੁੰ ਦੇ ਨਾਲ ਕ੍ਰੋਧ ਆ ਪਵੇ ਜਿਹੜੀ ਅਸੀਂ ਉਹਨਾਂ ਦੇ ਨਾਲ ਖਾਧੀ ਹੈ।

ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ।

ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਜਾਂਵਾਂ ਅਤੇ ਉਨ੍ਹਾਂ ਫ਼ਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ ਫ਼ਲਿਸਤੀਆਂ ਨੂੰ ਮਾਰ ਅਤੇ ਕਈਲਾਹ ਨਗਰ ਨੂੰ ਬਚਾ

ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ ਹਾਂ, “ਉਹ ਆਵੇਗਾ।”

ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ,

¶ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ।

ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖ਼ਤ ਕਾਲ ਸੀ।

¶ ਅਲੀਸ਼ਾ ਨੇ ਉਸ ਔਰਤ ਨੂੰ ਜਿਸ ਦੇ ਪੁੱਤਰ ਨੂੰ ਉਸ ਨੇ ਜ਼ਿੰਦਾ ਕੀਤਾ ਸੀ ਆਖਿਆ ਕਿ ਉੱਠ ਅਤੇ ਆਪਣੇ ਪਰਿਵਾਰ ਸਮੇਤ ਜਾ ਅਤੇ ਜਿੱਥੇ ਕਿਤੇ ਤੂੰ ਵੱਸ ਸਕੇਂ ਉੱਥੇ ਵੱਸ ਜਾ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਅਤੇ ਉਹ ਇਸ ਦੇਸ਼ ਉੱਤੇ ਸੱਤ ਸਾਲ ਰਹੇਗਾ।

ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?

ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।

¶ ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,