TSK

TSK · 2 ਸਮੂ 21:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।

ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।

ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।

ਸ਼ਾਊਲ ਦੀ ਇੱਕ ਰਖ਼ੈਲ ਰਿਜ਼ਪਾਹ ਜੋ ਅੱਯਾਹ ਦੀ ਧੀ ਸੀ, ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਤਾ ਦੀ ਰਖ਼ੈਲ ਨਾਲ ਕਿਉਂ ਸੰਗ ਕੀਤਾ?

¶ ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ।

ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।

ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।

ਪਸ਼ੂ ਕਿਵੇਂ ਅੜਿੰਗਦੇ ਹਨ! ਬਲ਼ਦਾਂ ਦੇ ਵੱਗ ਕਿਵੇਂ ਬੇਚੈਨ ਹੋਏ ਪਏ ਹਨ! ਕਿਉਂ ਜੋ ਉਹਨਾਂ ਦੇ ਲਈ ਕੋਈ ਚਾਰਗਾਹ ਨਹੀਂ ਹੈ, ਹਾਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।

¶ ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।