TSK

TSK · 2 ਸਮੂ 21:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।

ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ ਕਰ ਦੇਵੇ ਤਾਂ ਸਦੀਪਕ ਕਾਲ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ।

ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ। ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।

ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ।

¶ ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?

ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।

ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ।