TSK

TSK · 2 ਸਮੂ 6:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।

ਉਹਨਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਸਥਾਨ ਤੋਂ ਕੂਚ ਕਰ ਕੇ ਉਹ ਦੇ ਪਿੱਛੇ-ਪਿੱਛੇ ਚੱਲਿਓ।

ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”

¶ ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।