TSK

TSK · 2 ਸਮੂ 9:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।

ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।

ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।