TSK

TSK · 2 ਤਿਮੋਥਿ 3:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।

‹ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।›

‹ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।›

ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ।

ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।

ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।

ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।