TSK

TSK · ਰਸੂਲਾਂ ਦੇ ਕਰਤੱਬ 1:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।

‹ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।›

ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ‹ਕੀ ਤੁਹਾਡੇ ਕੋਲ ਕੁਝ ਭੋਜਨ ਹੈ?›

ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

‹ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”›

‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।›

ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।