ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
TSK
TSK · ਰਸੂਲਾਂ ਦੇ ਕਰਤੱਬ 1:8
Treasury of Scripture Knowledge references in ਪੰਜਾਬੀ IRV.
¶ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।
ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।
¶ ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।
ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।
‹ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।›
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।
‹ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।›
ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।
ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।
ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
¶ ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।
ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।