ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।
TSK
TSK · ਰਸੂਲਾਂ ਦੇ ਕਰਤੱਬ 10:3
Treasury of Scripture Knowledge references in ਪੰਜਾਬੀ IRV.
ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ ‹“ਏਲੀ ਏਲੀ ਲਮਾ ਸਬਕਤਨੀ” ›ਜਿਸ ਦਾ ਅਰਥ ਇਹ ਹੈ, ‹ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?›
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
¶ ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
¶ ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ‹ਹਨਾਨਿਯਾਹ!› ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।
ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ!
ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?