TSK

TSK · ਰਸੂਲਾਂ ਦੇ ਕਰਤੱਬ 10:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈਅ ਮੰਨਣ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।

ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।

ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।

¶ ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ।

ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।

ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?

ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।

ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।

ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।

ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।