ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
TSK
TSK · ਰਸੂਲਾਂ ਦੇ ਕਰਤੱਬ 13:32
Treasury of Scripture Knowledge references in ਪੰਜਾਬੀ IRV.
ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
¶ ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!
¶ ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਨੂੰ ਮਸਹ ਕਰੇ।
ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!
ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।
ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।
ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ।