TSK

TSK · ਰਸੂਲਾਂ ਦੇ ਕਰਤੱਬ 13:47

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,

ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।

ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।

¶ ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ।

¶ ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।

ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।

ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l

¶ ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।

ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ।

ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ।

ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।

ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

ਉਸ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।›

‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›

ਪਰ ਪ੍ਰਭੂ ਨੇ ਉਹ ਨੂੰ ਆਖਿਆ, ‹ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।›

ਤਦ ਉਸ ਨੇ ਮੈਨੂੰ ਆਖਿਆ ਕਿ ‹ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।›

ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।