ਸਾਰੇ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਇਹ ਗੱਲ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਰਾਜਾ ਕਰਦਾ ਸੀ, ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ।
TSK
TSK · ਰਸੂਲਾਂ ਦੇ ਕਰਤੱਬ 15:22
Treasury of Scripture Knowledge references in ਪੰਜਾਬੀ IRV.
ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।
ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ।
ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
¶ ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
¶ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
¶ ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ