ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?
TSK
TSK · ਰਸੂਲਾਂ ਦੇ ਕਰਤੱਬ 17:3
Treasury of Scripture Knowledge references in ਪੰਜਾਬੀ IRV.
ਅਤੇ ਉਨ੍ਹਾਂ ਨੂੰ ਆਖਿਆ ਕਿ ‹ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।›
ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ‹ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।›
ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।
¶ ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?