TSK

TSK · ਰਸੂਲਾਂ ਦੇ ਕਰਤੱਬ 19:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।

ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।

ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।

¶ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ।