ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ।
TSK
TSK · ਰਸੂਲਾਂ ਦੇ ਕਰਤੱਬ 2:24
Treasury of Scripture Knowledge references in ਪੰਜਾਬੀ IRV.
ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।
ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!
¶ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ।
‹ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”›
ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।
ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।
ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।
ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।
¶ ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।