TSK

TSK · ਰਸੂਲਾਂ ਦੇ ਕਰਤੱਬ 2:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!

ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।

ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ।

ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ‹ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ।› ਤਦ ਉਸ ਨੇ ਅਜਿਹਾ ਹੋਣ ਦਿੱਤਾ।

ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।

ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।

ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।