ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
TSK
TSK · ਰਸੂਲਾਂ ਦੇ ਕਰਤੱਬ 2:33
Treasury of Scripture Knowledge references in ਪੰਜਾਬੀ IRV.
ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
¶ ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
‹ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”›
‹ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”›
‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।›
ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ‹ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।›
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।
ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ।
ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।
ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।