TSK

TSK · ਰਸੂਲਾਂ ਦੇ ਕਰਤੱਬ 2:37

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ।

ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?

ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।

‹ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।›

ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ‹ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।›

ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ‹ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।›

ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।

ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।