TSK

TSK · ਰਸੂਲਾਂ ਦੇ ਕਰਤੱਬ 2:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ?

ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ

ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ,

ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।

ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।

‹ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।›

ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

¶ ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -

‹ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।›

‹ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”›

‹ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।›

ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!

ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।

ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।

ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ,

ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।

ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।

ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।

ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।

ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ।

¶ ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।

ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।

ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।