TSK

TSK · ਰਸੂਲਾਂ ਦੇ ਕਰਤੱਬ 2:40

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।

ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!

‹ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।›

ਤਦ ਯਿਸੂ ਨੇ ਉੱਤਰ ਦਿੱਤਾ, ‹ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।›

‹ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।›

ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।

ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।

ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।

¶ ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

¶ ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!

ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।

ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।

¶ ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ

ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!