‹ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।›
TSK
TSK · ਰਸੂਲਾਂ ਦੇ ਕਰਤੱਬ 2:42
Treasury of Scripture Knowledge references in ਪੰਜਾਬੀ IRV.
¶ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, ‹“ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।›
ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।
ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?
¶ ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।
¶ ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
¶ ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
¶ ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।