TSK

TSK · ਰਸੂਲਾਂ ਦੇ ਕਰਤੱਬ 2:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।

ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।

ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਕਰ ਦਿੱਤਾ ਅਤੇ ਉਹ ਅੱਠ ਸਾਲ ਤੱਕ ਕੂਸ਼ਨ-ਰਿਸ਼ਾਤੈਮ ਦੇ ਗ਼ੁਲਾਮ ਰਹੇ।

ਜਦੋਂ ਅੰਮੋਨੀਆਂ ਨੇ ਇਹ ਵੇਖਿਆ ਕਿ ਅਸੀਂ ਦਾਊਦ ਦੀ ਨਿਗਾਹ ਵਿੱਚ ਬੁਰੇ ਠਹਿਰੇ ਹਾਂ, ਤਾਂ ਹਾਨੂਨ ਅਤੇ ਅੰਮੋਨੀਆਂ ਨੇ ਇੱਕ ਹਜ਼ਾਰ ਤੋੜੇ ਚਾਂਦੀ ਭੇਜੀ ਕਿ ਮਸੋਪੋਤਾਮੀਆ, ਨਹਰੈਮ, ਮਅਕਾਹ ਅਤੇ ਸੋਬਾਹ ਤੋਂ ਰੱਥਾਂ ਅਤੇ ਸਵਾਰਾਂ ਨੂੰ ਕਿਰਾਏ ਤੇ ਲੈ ਆਉਣ।

ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।

ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।

ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।

¶ ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।

ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।

ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!

ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ

¶ ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।

¶ ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।