TSK

TSK · ਰਸੂਲਾਂ ਦੇ ਕਰਤੱਬ 20:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।

ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।

¶ ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।

ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।

ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।

¶ ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।