TSK

TSK · ਰਸੂਲਾਂ ਦੇ ਕਰਤੱਬ 20:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।

¶ ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।

¶ ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।

ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।

¶ ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

¶ ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।

ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।

¶ ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।

ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।

ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।

ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ l

ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।