‹ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।›
TSK
TSK · ਰਸੂਲਾਂ ਦੇ ਕਰਤੱਬ 21:27
Treasury of Scripture Knowledge references in ਪੰਜਾਬੀ IRV.
ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।
ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
¶ ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।