ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖਸ਼ਦਾ ਸੀ।
TSK
TSK · ਰਸੂਲਾਂ ਦੇ ਕਰਤੱਬ 21:3
Treasury of Scripture Knowledge references in ਪੰਜਾਬੀ IRV.
ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਵ੍ਰਤੀ ਕਰੇਗੀ।
‹ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!›
¶ ‹ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।›
¶ ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
¶ ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
¶ ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ।