TSK

TSK · ਰਸੂਲਾਂ ਦੇ ਕਰਤੱਬ 21:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ

ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।

ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ।

ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!

¶ ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।

ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।

¶ ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।