ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।
TSK
TSK · ਰਸੂਲਾਂ ਦੇ ਕਰਤੱਬ 21:9
Treasury of Scripture Knowledge references in ਪੰਜਾਬੀ IRV.
ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ।
¶ ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
¶ ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ।
ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।