TSK

TSK · ਰਸੂਲਾਂ ਦੇ ਕਰਤੱਬ 22:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।

ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।

‹ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।›

ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!

ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।

ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ‹ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!›

ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।