TSK

TSK · ਰਸੂਲਾਂ ਦੇ ਕਰਤੱਬ 25:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁੱਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ।

ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।

ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।

¶ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,