TSK

TSK · ਰਸੂਲਾਂ ਦੇ ਕਰਤੱਬ 27:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।

¶ ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।

ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।

ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।