TSK

TSK · ਰਸੂਲਾਂ ਦੇ ਕਰਤੱਬ 4:27

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।

ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?

ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

¶ ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।

¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

¶ ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।

‹ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।›

¶ ‹ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।›

ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।

¶ ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ‹ਤੂੰ ਸੱਚ ਆਖਿਆ ਹੈ।›

ਕਿ ‹ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।›

¶ ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।

ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ!

‹ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,› ‹ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ› ‹ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।› ‹ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ› ‹ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ› ‹ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।›

¶ ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।

‹ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।›

¶ ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।

ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।

‹ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।›

¶ ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।

ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।

ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।

ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।