TSK

TSK · ਰਸੂਲਾਂ ਦੇ ਕਰਤੱਬ 4:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!

ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।

ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।

ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।

ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।

ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

¶ ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।

ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।

ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।

ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।

ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।