ਜ਼ਬੂਰ 27:12
TSK
ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
TSK
Treasury of Scripture Knowledge references in ਪੰਜਾਬੀ IRV.
ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ।