‹ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।›
TSK
TSK · ਰਸੂਲਾਂ ਦੇ ਕਰਤੱਬ 6:9
Treasury of Scripture Knowledge references in ਪੰਜਾਬੀ IRV.
¶ ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।
‹ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।›
ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।
ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।
ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
¶ ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ l
ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ।
ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ।