TSK

TSK · ਰਸੂਲਾਂ ਦੇ ਕਰਤੱਬ 7:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ।

ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।

ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।

¶ ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ

ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।

¶ ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।

ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।

ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।