TSK

TSK · ਰਸੂਲਾਂ ਦੇ ਕਰਤੱਬ 7:35

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।

¶ ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।

ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।

ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।

ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ।

ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।

ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।

ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।

ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?

ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ।

ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।

ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।

ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?

¶ ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।

ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।