ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਰਬਤ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ
TSK
TSK · ਰਸੂਲਾਂ ਦੇ ਕਰਤੱਬ 7:38
Treasury of Scripture Knowledge references in ਪੰਜਾਬੀ IRV.
¶ ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ।
¶ ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
¶ ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।
ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।
‹ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।›
ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ।
ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?
ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।
ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!