ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
TSK
TSK · ਰਸੂਲਾਂ ਦੇ ਕਰਤੱਬ 7:43
Treasury of Scripture Knowledge references in ਪੰਜਾਬੀ IRV.
ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ।
¶ ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ, ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।
ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।