ਫਿਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ-ਅੱਗੇ ਪਾਰ ਲੰਘੋ ਤਾਂ ਉਹਨਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲ ਪਏ।
TSK
TSK · ਰਸੂਲਾਂ ਦੇ ਕਰਤੱਬ 7:45
Treasury of Scripture Knowledge references in ਪੰਜਾਬੀ IRV.
¶ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।
ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।
ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ।
ਉਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਇਸ ਤਰ੍ਹਾਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ।
¶ ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ।
ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਜਗਵੇਦੀ ਗਿਬਓਨ ਦੇ ਉੱਚੇ ਥਾਂ ਉੱਤੇ ਸਨ
ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।