TSK

TSK · ਰਸੂਲਾਂ ਦੇ ਕਰਤੱਬ 7:53

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ।

ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।

‹ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”›

ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?

ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।