ਜ਼ਬੂਰ 31:5
TSK
ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
TSK
Treasury of Scripture Knowledge references in ਪੰਜਾਬੀ IRV.
ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ‹“ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,”› ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ।
ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।