ਉਤ 37:4
TSK
ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
TSK
Treasury of Scripture Knowledge references in ਪੰਜਾਬੀ IRV.
ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸੁਆਮੀ ਦੇ ਘਰ ਰਹਿੰਦਾ ਸੀ।
ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
ਤੀਰ-ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ।
ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।