ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।
TSK
TSK · ਰਸੂਲਾਂ ਦੇ ਕਰਤੱਬ 8:22
Treasury of Scripture Knowledge references in ਪੰਜਾਬੀ IRV.
ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।
¶ ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ।
ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”
¶ ‹ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।›
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
‹ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।›