ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
TSK
TSK · ਰਸੂਲਾਂ ਦੇ ਕਰਤੱਬ 8:28
Treasury of Scripture Knowledge references in ਪੰਜਾਬੀ IRV.
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
¶ ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -
ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।